GURBANI TRANSLATION IN ENGLISH

JAPJI SAHIB

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
There are nether worlds beneath nether worlds, and hundreds of thousands of heavenly worlds above. 
ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
The Vedas say that you can search and search for them all, until you grow weary. 
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
The scriptures say that there are 18,000 worlds, but in reality, there is only One Universe.
ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
If you try to write an account of this, you will surely finish yourself before you finish writing it.
ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
O Nanak, call Him Great! He Himself knows Himself. ||22|| 

GURBANI TRANSLATION

JAPJI SAHIB


ਵਾਕ:- ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
ਅਰਥ: (ਸਾਰੇ) ਵੇਦ ਇੱਕ ਜ਼ਬਾਨ ਹੋ ਕੇ ਆਖਦੇ ਹਨ, "ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, ਬੇਅੰਤ ਰਿਸ਼ੀ ਮੁਨੀ ਇਹਨਾਂ ਦੇ ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, ਪਰ ਲੱਭ ਨਹੀਂ ਸਕੇ" ।
ਵਾਕ:- ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
ਅਰਥ: (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ"। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ) ।
ਵਾਕ:- ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
ਅਰਥ: ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22।

Gurbani translation in English

JAPJI SAHIB

ਤੀਰਥੁ ਤਪੁ ਦਇਆ ਦਤੁ ਦਾਨੁ ॥
Pilgrimages, austere discipline, compassion and charity 
ਜੇ ਕੋ ਪਾਵੈ ਤਿਲ ਕਾ ਮਾਨੁ ॥
these, by themselves, bring only an iota of merit. 
ਸੁਣਿਆ ਮੰਨਿਆ ਮਨਿ ਕੀਤਾ ਭਾਉ ॥
Listening and believing with love and humility in your mind
ਅੰਤਰਗਤਿ ਤੀਰਥਿ ਮਲਿ ਨਾਉ ॥
cleanse yourself with the Name, at the sacred shrine deep within.
ਸਭਿ ਗੁਣ ਤੇਰੇ ਮੈ ਨਾਹੀ ਕੋਇ ॥
All virtues are Yours, Lord, I have none at all.
ਵਿਣੁ ਗੁਣ ਕੀਤੇ ਭਗਤਿ ਨ ਹੋਇ ॥
Without virtue, there is no devotional worship. 
ਸੁਅਸਤਿ ਆਥਿ ਬਾਣੀ ਬਰਮਾਉ ॥
I bow to the Lord of the World, to His Word, to Brahma the Creator. 
ਸਤਿ ਸੁਹਾਣੁ ਸਦਾ ਮਨਿ ਚਾਉ ॥
He is Beautiful, True and Eternally Joyful. 
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
What was that time, and what was that moment? What was that day, and what was that date?
ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
What was that season, and what was that month, when the Universe was created?
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
The Pandits, the religious scholars, cannot find that time, even if it is written in the Puraanas.
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
That time is not known to the Qazis, who study the Koran. 
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
The day and the date are not known to the Yogis, nor is the month or the season.
ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
The Creator who created this creation-only He Himself knows. 
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ 
How can we speak of Him? How can we praise Him? How can we describe Him? How can we know Him? 
ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
O Nanak, everyone speaks of Him, each one wiser than the rest.
ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
Great is the Master, Great is His Name. Whatever happens is according to His Will. 
ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
O Nanak, one who claims to know everything shall not be decorated in the world hereafter. ||21|| 

GURBANI TRANSLATION

JAPJI SAHIB

ਵਾਕ:- ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥
ਅਰਥ: ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ-(ਇਹਨਾਂ ਕਰਮਾਂ ਦੇ ਵੱਟੇ) ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ।
ਵਾਕ :- ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥
ਅਰਥ: ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜੀ ਹੈ, ਜਿਸ ਦਾ ਮਨ ਨਾਮ ਵਿਚ ਪਤੀਜ ਗਿਆ ਹੈ. ਅਤੇ ਜਿਸ ਨੇ ਆਪਣੇ ਮਨ ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ, ਉਸ ਮਨੁੱਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ (ਭਾਵ, ਉਸ ਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਅਕਾਲ ਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ) ।
ਵਾਕ:- ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥
ਅਰਥ: (ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ। ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ) , ਇਹ ਸਭ ਤੇਰੀਆਂ ਹੀ ਵਡਿਆਈਆਂ ਹਨ। (ਹੇ ਨਿਰੰਕਾਰ!) ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ (ਭਾਵ, ਇਸ ਸ੍ਰਿਸ਼ਟੀ ਨੂੰ ਬਣਾਨ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ) , ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, (ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ) ।
ਵਾਕ:- ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
ਅਰਥ: ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?
ਵਾਕ:- ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
ਅਰਥ: (ਕਦੋਂ ਇਹ ਸੰਸਾਰ ਬਣਿਆ?) ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ, ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ। ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ) ।
ਵਾਕ:- ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
ਅਰਥ: (ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ ਦੱਸ ਨਹੀਂ ਸਕਦਾ ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ। ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ ਕਿ ਜਗਤ ਕਦੋਂ ਰਚਿਆ ।
ਵਾਕ:- ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
ਅਰਥ: ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ? ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ) ।
ਵਾਕ :- ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
ਅਰਥ: ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ। ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ। 21।

GURBANI translation in English

JAPJI SAHIB

ਭਰੀਐ ਹਥੁ ਪੈਰੁ ਤਨੁ ਦੇਹ ॥ 
When the hands and the feet and the body are dirty, 
ਪਾਣੀ ਧੋਤੈ ਉਤਰਸੁ ਖੇਹ ॥
water can wash away the dirt. 
ਮੂਤ ਪਲੀਤੀ ਕਪੜੁ ਹੋਇ ॥
When the clothes are soiled and stained by urine, 
ਦੇ ਸਾਬੂਣੁ ਲਈਐ ਓਹੁ ਧੋਇ ॥
soap can wash them clean.
ਭਰੀਐ ਮਤਿ ਪਾਪਾ ਕੈ ਸੰਗਿ ॥
But when the intellect is stained and polluted by sin, 
ਓਹੁ ਧੋਪੈ ਨਾਵੈ ਕੈ ਰੰਗਿ ॥
it can only be cleansed by the Love of the Name.
ਪੁੰਨੀ ਪਾਪੀ ਆਖਣੁ ਨਾਹਿ ॥
Virtue and vice do not come by mere words; 
ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ 
actions repeated, over and over again, are engraved on the soul. 
ਆਪੇ ਬੀਜਿ ਆਪੇ ਹੀ ਖਾਹੁ ॥
You shall harvest what you plant. 
ਨਾਨਕ ਹੁਕਮੀ ਆਵਹੁ ਜਾਹੁ ॥੨੦॥
O Nanak, by the Hukam of God's Command, we come and go in reincarnation. ||20|| 

GURBANI translation

JAPJI SAHIB

ਵਾਕ:- ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥
ਅਰਥ: ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ, ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ।
ਵਾਕ:- ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥
ਅਰਥ: ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ, ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।

ਵਾਕ :- ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥
ਅਰਥ: (ਪਰ) ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ, ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ।
ਵਾਕ:- ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
ਅਰਥ: ਹੇ ਨਾਨਕ! 'ਪੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।

ਨੋਟ-ਪਹਿਲੀ ਪਉੜੀ ਵਿਚ ਤੁਕ ਆਈ ਹੈ, 'ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ'। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, 'ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ'। ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨੀਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨੀਯਮਾਂ ਦਾ ਨਾਮ ਸਤਿਗੁਰੂ ਜੀ ਨੇ 'ਹੁਕਮ' ਰੱਖਿਆ ਹੈ। ਉਹ ਨੀਯਮ ਇਹ ਹਨ ਕਿ ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।

GURBANI IN ENGLISH

JAPJI SAHIB

ਅਸੰਖ ਨਾਵ ਅਸੰਖ ਥਾਵ ॥
Countless names, countless places.
ਅਗੰਮ ਅਗੰਮ ਅਸੰਖ ਲੋਅ ॥
Inaccessible, unapproachable, countless celestial realms. 
ਅਸੰਖ ਕਹਹਿ ਸਿਰਿ ਭਾਰੁ ਹੋਇ ॥
Even to call them countless is to carry the weight on your head. 
ਅਖਰੀ ਨਾਮੁ ਅਖਰੀ ਸਾਲਾਹ ॥
From the Word, comes the Naam; from the Word, comes Your Praise.  
ਅਖਰੀ ਗਿਆਨੁ ਗੀਤ ਗੁਣ ਗਾਹ ॥
From the Word, comes spiritual wisdom, singing the Songs of Your Glory. 
ਅਖਰੀ ਲਿਖਣੁ ਬੋਲਣੁ ਬਾਣਿ ॥
From the Word, come the written and spoken words and hymns.
ਅਖਰਾ ਸਿਰਿ ਸੰਜੋਗੁ ਵਖਾਣਿ ॥
From the Word, comes destiny, written on one's forehead. 
ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
But the One who wrote these Words of Destiny-no words are written on His Forehead. 
ਜਿਵ ਫੁਰਮਾਏ ਤਿਵ ਤਿਵ ਪਾਹਿ ॥
As He ordains, so do we receive. 
ਜੇਤਾ ਕੀਤਾ ਤੇਤਾ ਨਾਉ ॥
The created universe is the manifestation of Your Name. 
ਵਿਣੁ ਨਾਵੈ ਨਾਹੀ ਕੋ ਥਾਉ ॥
Without Your Name, there is no place at all.  ਕੁਦਰਤਿ ਕਵਣ ਕਹਾ ਵੀਚਾਰੁ ॥
How can I describe Your Creative Power? 
ਵਾਰਿਆ ਨ ਜਾਵਾ ਏਕ ਵਾਰ ॥
I cannot even once be a sacrifice to You. 
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
Whatever pleases You is the only good done, 
ਤੂ ਸਦਾ ਸਲਾਮਤਿ ਨਿਰੰਕਾਰ ॥੧੯॥
You, Eternal and Formless One. ||19|| 

GURBANI TRANSLATION IN ENGLISH

JAPJI SAHIB ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ There are nether worlds beneath nether worlds, and hundreds of thousands of heavenly worlds...