Gurbani translation

JAPJI SAAB

ਵਾਕ:- ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥
ਅਰਥ: (ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ। ਕਈ ਜੀਵ ਪੂਜਾ ਕਰ ਰਹੇ ਹਨ। ਅਤੇ ਅਨਗਿਣਤ ਹੀ ਜੀਵ ਤਪ ਸਾਧ ਕਰ ਰਹੇ ਹਨ।
ਵਾਕ:- ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥
ਅਰਥ: ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ। ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋ) ਉਪਰਾਮ ਰਹਿੰਦੇ ਹਨ।
ਵਾਕ:- ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥
ਅਰਥ: (ਅਕਾਲ ਪੁਰਖ ਦੀ ਕੁਦਰਤਿ ਵਿਚ) ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ, ਅਨੇਕਾਂ ਹੀ ਦਾਨੀ ਤੇ ਦਾਤੇ ਹਨ।
ਵਾਕ:- ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥
ਅਰਥ: (ਅਕਾਲ ਪੁਰਖ ਦੀ ਰਚਨਾ ਵਿਚ) ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ, ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ।
ਵਾਕ:- ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥
ਅਰਥ: ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ, ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।17।

No comments:

Post a Comment

GURBANI TRANSLATION IN ENGLISH

JAPJI SAHIB ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ There are nether worlds beneath nether worlds, and hundreds of thousands of heavenly worlds...