GURBANI



ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ ੩
ਗੁਰਬਾਣੀ:- ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
ਅਰਥ: ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ। (ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ। ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ। ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ। ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ) , ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ।
Please  share kro g
Like our fb page for more updates.

No automatic alt text available.

No comments:

Post a Comment

GURBANI TRANSLATION IN ENGLISH

JAPJI SAHIB ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ There are nether worlds beneath nether worlds, and hundreds of thousands of heavenly worlds...