JAPJI SAHIB
ਅੰਗ ੩
ਵਾਕ:- ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥
ਅਰਥ: ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ, ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ। ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ। ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤਿ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ) ।

ਵਾਕ:-ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥
ਅਰਥ: (ਪਰ ਗੁਰ-ਸ਼ਬਦ ਵਿਚ ਜੁੜੇ ਰਹਿਣ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸਿਸ਼੍ਰਟੀ ਦਾ ਅੰਤ ਪਾ ਸਕੇ) ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ) , ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ (ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਹੋ ਹੀ ਨਹੀਂ ਸਕਦਾ) ।
ਵਾਕ:- ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
ਭਾਵ:- (ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨੀਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ) । (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ'-ਰੂਪ ਨੀਯਮ ਬਣਾ ਦਿੱਤਾ ਹੈ) । ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ। ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ। (ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?) , (ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ, (ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ?

ਵਾਕ:- ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥
ਅਰਥ: (ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ। ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ (ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਪਾ ਨਹੀਂ ਸਕਦਾ। (ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ। ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ, ਬੇਅੰਤ ਉਸ ਦੀ ਦਾਤ ਹੈ-ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ? (ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।

ਵਾਕ:- ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥
ਅਰਥ: ਮੇਰੀ ਕੀ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।

No comments:
Post a Comment