Gurbani translation


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ ੪
ਵਾਕ :-ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥
ਅਰਥ: (ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ, ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
ਵਾਕ:- ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥
ਅਰਥ: ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ।
ਵਾਕ:-ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥
ਅਰਥ: ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿਚ ਹੀ ਰੁੱਝੇ ਪਏ ਹਨ ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ।
ਵਾਕ:- ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥
ਅਰਥ: ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ ਨਿੰਦਿਆ ਦਾ ਭਾਰ ਚੁੱਕ ਰਹੇ ਹਨ। ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ? ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ।
ਵਾਕ:- ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥
ਅਰਥ: (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੇਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤਿ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ) । ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ; ਤੇਰੀ ਸਿਫ਼ਤਿ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ) ।
ਪੜੋ ਤੇ ਅੱਗੇ ਵੀ ਸੇਅਰ ਕਰੋ ਜੀ ।
No automatic alt text available.

No comments:

Post a Comment

GURBANI TRANSLATION IN ENGLISH

JAPJI SAHIB ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ There are nether worlds beneath nether worlds, and hundreds of thousands of heavenly worlds...