JAPJI SAHIB
ਵਾਕ:- ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥
ਅਰਥ: ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ-(ਇਹਨਾਂ ਕਰਮਾਂ ਦੇ ਵੱਟੇ) ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ।

ਵਾਕ :- ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥
ਅਰਥ: ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜੀ ਹੈ, ਜਿਸ ਦਾ ਮਨ ਨਾਮ ਵਿਚ ਪਤੀਜ ਗਿਆ ਹੈ. ਅਤੇ ਜਿਸ ਨੇ ਆਪਣੇ ਮਨ ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ, ਉਸ ਮਨੁੱਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ (ਭਾਵ, ਉਸ ਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਅਕਾਲ ਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ) ।

ਵਾਕ:- ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥
ਅਰਥ: (ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ। ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ) , ਇਹ ਸਭ ਤੇਰੀਆਂ ਹੀ ਵਡਿਆਈਆਂ ਹਨ। (ਹੇ ਨਿਰੰਕਾਰ!) ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ (ਭਾਵ, ਇਸ ਸ੍ਰਿਸ਼ਟੀ ਨੂੰ ਬਣਾਨ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ) , ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, (ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ) ।
ਵਾਕ:- ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
ਅਰਥ: ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?
ਵਾਕ:- ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
ਅਰਥ: (ਕਦੋਂ ਇਹ ਸੰਸਾਰ ਬਣਿਆ?) ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ, ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ। ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ) ।

ਵਾਕ:- ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
ਅਰਥ: (ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ ਦੱਸ ਨਹੀਂ ਸਕਦਾ ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ। ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ ਕਿ ਜਗਤ ਕਦੋਂ ਰਚਿਆ ।

ਵਾਕ:- ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
ਅਰਥ: ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ? ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ) ।
ਵਾਕ :- ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
ਅਰਥ: ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ। ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ। 21।

No comments:
Post a Comment