JAPJI SAHIB
ਵਾਕ:- ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
ਅਰਥ: (ਸਾਰੇ) ਵੇਦ ਇੱਕ ਜ਼ਬਾਨ ਹੋ ਕੇ ਆਖਦੇ ਹਨ, "ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, ਬੇਅੰਤ ਰਿਸ਼ੀ ਮੁਨੀ ਇਹਨਾਂ ਦੇ ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, ਪਰ ਲੱਭ ਨਹੀਂ ਸਕੇ" ।
ਵਾਕ:- ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
ਅਰਥ: (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ"। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ) ।
ਵਾਕ:- ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
ਅਰਥ: ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22।

No comments:
Post a Comment